ਸੋਰਠਿ ਮਹਲਾ ੯ ॥soratt mahalaa nauvaa ||Sorat'h, Ninth Mehla:ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥preetam jaan leh man maahee ||ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, O dear friend, know this in your mind.ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥apane sukh siau hee jag faa(n)dhio ko kaahoo ko naahee ||1|| rahaau ||ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।The world is entangled in its own pleasures; no one is for anyone else. ||1||Pause||ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥sukh mai aan bahut mil baittat rahat chahoo dhis gherai ||ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । In good times, many come and sit together, surrounding you on all four sides.ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥bipat paree sabh hee sa(n)g chhaaddit kouoo na aavat nerai ||1||(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧।But when hard times come, they all leave, and no one comes near you. ||1||ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ghar kee naar bahut hit jaa siau sadhaa rahat sa(n)g laagee ||ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈYour wife, whom you love so much, and who has remained ever attached to you,ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥jab hee ha(n)s tajee ieh kaa(n)iaa pret pret kar bhaagee ||2||ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨।runs away crying, ""Ghost! Ghost!"", as soon as the swan-soul leaves this body. ||2||ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥eeh bidh ko biauhaar banio hai jaa siau neh lagaio ||ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । This is the way they act - those whom we love so much.ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥a(n)t baar naanak bin har jee kouoo kaam na aaio ||3||12||139||(ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।At the very last moment, O Nanak, no one is any use at all, except the Dear Lord. ||3||12||139||Guru Tegh Bahaadur Ji in Raag Sorath - 634
AI Summary coming soon
Sign up to get notified when the full AI-powered summary is ready.
Free forever for up to 3 podcasts. No credit card required.
Daily Hukamnama: Sikh Wisdom ANG 752 May 3rd 2026 #hukamnama #darbarsahib
Daily Hukamnama: Sikh Wisdom ANG 630 May 2nd 2026 #hukamnama #darbarsahib
Daily Hukamnama: Sikh Wisdom ANG 658 May 1st 2026 #hukamnama #darbarsahib
Daily Hukamnama: Sikh Wisdom ANG 608 April 27th 2026 #hukamnama #darbarsahib
Free AI-powered recaps of Daily Hukamnama: Sikh Wisdom and your other favorite podcasts, delivered to your inbox.
Free forever for up to 3 podcasts. No credit card required.